page 959
-
ਮਃ ੫ ॥ ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥ ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥ ਜਿਚਰੁ ਪੈਨਨਿ ਖਾਵਨ੍ਹ੍ਹੇ ਤਿਚਰੁ ਰਖਨਿ ਗੰਢੁ ॥ ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥ ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧੁ ॥ ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥ ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ਧੰਧੁ ॥ ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥ ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥ ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥੨॥
-
ਪਉੜੀ ॥ ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥ ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥ ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥ ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥ ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥ ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥ ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥ ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥
-
ਸਲੋਕ ਮਃ ੫ ॥ ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥ ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥ ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥ ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥ ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥ ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥ ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥ ਸਾਈ ਸਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥ ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥ ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥ ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥
-
ਮਃ ੫ ॥ ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥ ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥ ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥ ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥ ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥ ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥ ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥