page 96
-
ਮਾਝ ਮਹਲਾ ੪ ॥ ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥ ਮਿਲਿ ਸੰਗਤਿ ਮਨਿ ਨਾਮੁ ਵਸਾਈ ॥ ਹਰਿ ਪ੍ਰਭ ਅਗਮ ਅਗੋਚਰ ਸੁਆਮੀ ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ ॥੧॥ ਧਨੁ ਧਨੁ ਹਰਿ ਜਨ ਜਿਨਿ ਹਰਿ ਪ੍ਰਭੁ ਜਾਤਾ ॥ ਜਾਇ ਪੁਛਾ ਜਨ ਹਰਿ ਕੀ ਬਾਤਾ ॥ ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿ ਜਨ ਹਰਿ ਰਸੁ ਪੀਚੈ ਜੀਉ ॥੨॥ ਸਤਿਗੁਰ ਦਾਤੈ ਨਾਮੁ ਦਿੜਾਇਆ ॥ ਵਡਭਾਗੀ ਗੁਰ ਦਰਸਨੁ ਪਾਇਆ ॥ ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥੩॥ ਹਰਿ ਸਤਸੰਗਤਿ ਸਤ ਪੁਰਖੁ ਮਿਲਾਈਐ ॥ ਮਿਲਿ ਸਤਸੰਗਤਿ ਹਰਿ ਨਾਮੁ ਧਿਆਈਐ ॥ ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀ ਗੁਰਮਤਿ ਹਰਿ ਨਾਮਿ ਪਰੀਚੈ ਜੀਉ ॥੪॥੬॥
-
ਮਾਝ ਮਹਲਾ ੪ ॥ ਆਵਹੁ ਭੈਣੇ ਤੁਸੀ ਮਿਲਹੁ ਪਿਆਰੀਆ ॥ ਜੋ ਮੇਰਾ ਪ੍ਰੀਤਮੁ ਦਸੇ ਤਿਸ ਕੈ ਹਉ ਵਾਰੀਆ ॥ ਮਿਲਿ ਸਤਸੰਗਤਿ ਲਧਾ ਹਰਿ ਸਜਣੁ ਹਉ ਸਤਿਗੁਰ ਵਿਟਹੁ ਘੁਮਾਈਆ ਜੀਉ ॥੧॥ ਜਹ ਜਹ ਦੇਖਾ ਤਹ ਤਹ ਸੁਆਮੀ ॥ ਤੂ ਘਟਿ ਘਟਿ ਰਵਿਆ ਅੰਤਰਜਾਮੀ ॥ ਗੁਰਿ ਪੂਰੈ ਹਰਿ ਨਾਲਿ ਦਿਖਾਲਿਆ ਹਉ ਸਤਿਗੁਰ ਵਿਟਹੁ ਸਦ ਵਾਰਿਆ ਜੀਉ ॥੨॥ ਏਕੋ ਪਵਣੁ ਮਾਟੀ ਸਭ ਏਕਾ ਸਭ ਏਕਾ ਜੋਤਿ ਸਬਾਈਆ ॥ ਸਭ ਇਕਾ ਜੋਤਿ ਵਰਤੈ ਭਿਨਿ ਭਿਨਿ ਨ ਰਲਈ ਕਿਸੈ ਦੀ ਰਲਾਈਆ ॥ ਗੁਰ ਪਰਸਾਦੀ ਇਕੁ ਨਦਰੀ ਆਇਆ ਹਉ ਸਤਿਗੁਰ ਵਿਟਹੁ ਵਤਾਇਆ ਜੀਉ ॥੩॥ ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਗੁਰਸਿਖਾਂ ਕੈ ਮਨਿ ਪਿਆਰੀ ਭਾਣੀ ॥ ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥੪॥੭॥ ਸਤ ਚਉਪਦੇ ਮਹਲੇ ਚਉਥੇ ਕੇ ॥
-
ਮਾਝ ਮਹਲਾ ੫ ਚਉਪਦੇ ਘਰੁ ੧ ॥ ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥ ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥ ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ ਚਿਰੁ ਹੋਆ ਦੇਖੇ ਸਾਰਿੰਗਪਾਣੀ ॥ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥ ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥ ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥ ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥ ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥ ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥ ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥