page 961
-
ਪਉੜੀ ॥ ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ ॥ ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ ॥ ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ ॥ ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ ॥ ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ ॥ ਜਿਸ ਨੋ ਤੂ ਕਿਰਪਾਲੁ ਸਚਾ ਸੋ ਥਿਅਈ ॥ ਜਿਸ ਨੋ ਤੇਰੀ ਮਇਆ ਨ ਪੋਹੈ ਅਗਨਈ ॥ ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥
-
ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥
-
ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥
-
ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥
-
ਸਲੋਕ ਮਹਲਾ ੫ ॥ ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥ ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਕਨਿ ਹਾਵੇ ॥੧॥
-
ਮਃ ੫ ॥ ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥ ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥