page 963
-
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥
-
ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥
-
ਪਉੜੀ ॥ ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥
-
ਸਲੋਕ ਮਃ ੫ ॥ ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ॥ ਤਉ ਸਜਣ ਕੀ ਮੈ ਕੀਮ ਨ ਪਉਦੀ ਹਉ ਤੁਧੁ ਬਿਨੁ ਅਢੁ ਨ ਲਹਦੀ ॥੧॥
-
ਮਃ ੫ ॥ ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥ ਹਭੇ ਭਸੁ ਪੁਣੇਦੇ ਵਤਨੁ ਜਾ ਮੈ ਸਜਣੁ ਤੂਹੈ ॥੨॥
-
ਪਉੜੀ ॥ ਜਿਸੁ ਤੂ ਵੁਠਾ ਚਿਤਿ ਤਿਸੁ ਦਰਦੁ ਨਿਵਾਰਣੋ ॥ ਜਿਸੁ ਤੂ ਵੁਠਾ ਚਿਤਿ ਤਿਸੁ ਕਦੇ ਨ ਹਾਰਣੋ ॥ ਜਿਸੁ ਮਿਲਿਆ ਪੂਰਾ ਗੁਰੂ ਸੁ ਸਰਪਰ ਤਾਰਣੋ ॥ ਜਿਸ ਨੋ ਲਾਏ ਸਚਿ ਤਿਸੁ ਸਚੁ ਸਮ੍ਹ੍ਹਾਲਣੋ ॥ ਜਿਸੁ ਆਇਆ ਹਥਿ ਨਿਧਾਨੁ ਸੁ ਰਹਿਆ ਭਾਲਣੋ ॥ ਜਿਸ ਨੋ ਇਕੋ ਰੰਗੁ ਭਗਤੁ ਸੋ ਜਾਨਣੋ ॥ ਓਹੁ ਸਭਨਾ ਕੀ ਰੇਣੁ ਬਿਰਹੀ ਚਾਰਣੋ ॥ ਸਭਿ ਤੇਰੇ ਚੋਜ ਵਿਡਾਣ ਸਭੁ ਤੇਰਾ ਕਾਰਣੋ ॥੧੩॥
-
ਸਲੋਕ ਮਃ ੫ ॥ ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥ ਹਭੇ ਸਾਕ ਕੂੜਾਵੇ ਡਿਠੇ ਤਉ ਪਲੈ ਤੈਡੈ ਲਾਗੀ ॥੧॥
-
ਮਃ ੫ ॥ ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥ ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ ਮਿਲਿ ਸਜਣੁ ਮੈ ਲਧਾ ॥੨॥