page 964
-
ਪਉੜੀ ॥ ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ ॥ ਜੇ ਕੀਚਨਿ ਲਖ ਉਪਾਵ ਤਾਂ ਕਹੀ ਨ ਘੁਲੀਐ ॥ ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥ ਜਿਸ ਨੋ ਵਿਸਰੈ ਨਾਉ ਸੁ ਜੋਨੀ ਹਾਂਢੀਐ ॥ ਜਿਸੁ ਖਸਮੁ ਨ ਆਵੈ ਚਿਤਿ ਤਿਸੁ ਜਮੁ ਡੰਡੁ ਦੇ ॥ ਜਿਸੁ ਖਸਮੁ ਨ ਆਵੀ ਚਿਤਿ ਰੋਗੀ ਸੇ ਗਣੇ ॥ ਜਿਸੁ ਖਸਮੁ ਨ ਆਵੀ ਚਿਤਿ ਸੁ ਖਰੋ ਅਹੰਕਾਰੀਆ ॥ ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥੧੪॥
-
ਸਲੋਕ ਮਃ ੫ ॥ ਤੈਡੀ ਬੰਦਸਿ ਮੈ ਕੋਇ ਨ ਡਿਠਾ ਤੂ ਨਾਨਕ ਮਨਿ ਭਾਣਾ ॥ ਘੋਲਿ ਘੁਮਾਈ ਤਿਸੁ ਮਿਤ੍ਰ ਵਿਚੋਲੇ ਜੈ ਮਿਲਿ ਕੰਤੁ ਪਛਾਣਾ ॥੧॥
-
ਮਃ ੫ ॥ ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ ॥ ਮੁਖੁ ਸੁਹਾਵਾ ਜਾਂ ਤਉ ਜਸੁ ਗਾਵੈ ਜੀਉ ਪਇਆ ਤਉ ਸਰਣੀ ॥੨॥
-
ਪਉੜੀ ॥ ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ ॥ ਘਰ ਕਾ ਹੋਆ ਬੰਧਾਨੁ ਬਹੁੜਿ ਨ ਧਾਵੀਆ ॥ ਬਿਨਠੀ ਦੁਰਮਤਿ ਦੁਰਤੁ ਸੋਇ ਕੂੜਾਵੀਆ ॥ ਸੀਲਵੰਤਿ ਪਰਧਾਨਿ ਰਿਦੈ ਸਚਾਵੀਆ ॥ ਅੰਤਰਿ ਬਾਹਰਿ ਇਕੁ ਇਕ ਰੀਤਾਵੀਆ ॥ ਮਨਿ ਦਰਸਨ ਕੀ ਪਿਆਸ ਚਰਣ ਦਾਸਾਵੀਆ ॥ ਸੋਭਾ ਬਣੀ ਸੀਗਾਰੁ ਖਸਮਿ ਜਾਂ ਰਾਵੀਆ ॥ ਮਿਲੀਆ ਆਇ ਸੰਜੋਗਿ ਜਾਂ ਤਿਸੁ ਭਾਵੀਆ ॥੧੫॥
-
ਸਲੋਕ ਮਃ ੫ ॥ ਹਭਿ ਗੁਣ ਤੈਡੇ ਨਾਨਕ ਜੀਉ ਮੈ ਕੂ ਥੀਏ ਮੈ ਨਿਰਗੁਣ ਤੇ ਕਿਆ ਹੋਵੈ ॥ ਤਉ ਜੇਵਡੁ ਦਾਤਾਰੁ ਨ ਕੋਈ ਜਾਚਕੁ ਸਦਾ ਜਾਚੋਵੈ ॥੧॥
-
ਮਃ ੫ ॥ ਦੇਹ ਛਿਜੰਦੜੀ ਊਣ ਮਝੂਣਾ ਗੁਰਿ ਸਜਣਿ ਜੀਉ ਧਰਾਇਆ ॥ ਹਭੇ ਸੁਖ ਸੁਹੇਲੜਾ ਸੁਤਾ ਜਿਤਾ ਜਗੁ ਸਬਾਇਆ ॥੨॥
-
ਪਉੜੀ ॥ ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥ ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥ ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ ॥ ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥ ਜੋ ਕੀਨ੍ਹ੍ਹੀ ਕਰਤਾਰਿ ਸਾਈ ਭਲੀ ਗਲ ॥ ਜਿਨ੍ਹ੍ਹੀ ਪਛਾਤਾ ਖਸਮੁ ਸੇ ਦਰਗਾਹ ਮਲ ॥ ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥ ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥
-
ਸਲੋਕ ਮਃ ੫ ॥ ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥ ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥
-
ਮਃ ੫ ॥ ਹਠ ਮੰਝਾਹੂ ਮੈ ਮਾਣਕੁ ਲਧਾ ॥ ਮੁਲਿ ਨ ਘਿਧਾ ਮੈ ਕੂ ਸਤਿਗੁਰਿ ਦਿਤਾ ॥ ਢੂੰਢ ਵਞਾਈ ਥੀਆ ਥਿਤਾ ॥ ਜਨਮੁ ਪਦਾਰਥੁ ਨਾਨਕ ਜਿਤਾ ॥੨॥
-
ਪਉੜੀ ॥ ਜਿਸ ਕੈ ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥ ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ ॥ ਲਗਾ ਰੰਗੁ ਚਰਣਾਰਬਿੰਦ ਸਭੁ ਭ੍ਰਮੁ ਭਉ ਭਾਗਾ ॥ ਆਤਮੁ ਜਿਤਾ ਗੁਰਮਤੀ ਆਗੰਜਤ ਪਾਗਾ ॥ ਜਿਸਹਿ ਧਿਆਇਆ ਪਾਰਬ੍ਰਹਮੁ ਸੋ ਕਲਿ ਮਹਿ ਤਾਗਾ ॥ ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ ॥ ਜਿਸੁ ਪ੍ਰਭੁ ਮਿਲਿਆ ਆਪਣਾ ਸੋ ਪੁਰਖੁ ਸਭਾਗਾ ॥ ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥੧੭॥