page 965
-
ਸਲੋਕ ਮਃ ੫ ॥ ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥ ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥ ਬਿਨੁ ਨਾਵੈ ਬਹੁ ਫੇਰ ਫਿਰਾਹਰਿ ॥ ਸਤਿਗੁਰਿ ਸੰਗਿ ਦਿਖਾਇਆ ਜਾਹਰਿ ॥ ਜਨ ਨਾਨਕ ਸਚੇ ਸਚਿ ਸਮਾਹਰਿ ॥੧॥
-
ਮਃ ੫ ॥ ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਨ ਹੋਇ ॥ ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥੨॥
-
ਪਉੜੀ ॥ ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥ ਰੰਗ ਪਰੰਗ ਅਨੇਕ ਨ ਜਾਪਨ੍ਹ੍ਹਿ ਕਰਤਬਾ ॥ ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥ ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥ ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥ ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥ ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥ ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥
-
ਸਲੋਕ ਮਃ ੫ ॥ ਛਤੜੇ ਬਾਜਾਰ ਸੋਹਨਿ ਵਿਚਿ ਵਪਾਰੀਏ ॥ ਵਖਰੁ ਹਿਕੁ ਅਪਾਰੁ ਨਾਨਕ ਖਟੇ ਸੋ ਧਣੀ ॥੧॥
-
ਮਹਲਾ ੫ ॥ ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨॥
-
ਪਉੜੀ ॥ ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ ॥ ਮਨੁ ਲੋਚੈ ਉਨ੍ਹ੍ਹ ਮਿਲਣ ਕਉ ਕਿਉ ਵੰਞੈ ਘਿਤਾ ॥ ਵਰਨਾ ਚਿਹਨਾ ਬਾਹਰਾ ਓਹੁ ਅਗਮੁ ਅਜਿਤਾ ॥ ਓਹੁ ਪਿਆਰਾ ਜੀਅ ਕਾ ਜੋ ਖੋਲ੍ਹ੍ਹੈ ਭਿਤਾ ॥ ਸੇਵਾ ਕਰੀ ਤੁਸਾੜੀਆ ਮੈ ਦਸਿਹੁ ਮਿਤਾ ॥ ਕੁਰਬਾਣੀ ਵੰਞਾ ਵਾਰਣੈ ਬਲੇ ਬਲਿ ਕਿਤਾ ॥ ਦਸਨਿ ਸੰਤ ਪਿਆਰਿਆ ਸੁਣਹੁ ਲਾਇ ਚਿਤਾ ॥ ਜਿਸੁ ਲਿਖਿਆ ਨਾਨਕ ਦਾਸ ਤਿਸੁ ਨਾਉ ਅੰਮ੍ਰਿਤੁ ਸਤਿਗੁਰਿ ਦਿਤਾ ॥੧੯॥
-
ਸਲੋਕ ਮਹਲਾ ੫ ॥ ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥ ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੧॥
-
ਮਹਲਾ ੫ ॥ ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮ ਰਾਇ ॥੨॥
-
ਪਉੜੀ ॥ ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ ॥ ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ ॥ ਸਭੁ ਕਿਛੁ ਆਪੇ ਆਪਿ ਆਪਿ ਉਪੰਨਿਆ ॥ ਆਪਣਾ ਕੀਤਾ ਆਪਿ ਆਪਿ ਵਰੰਨਿਆ ॥ ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ ॥ ਧੰਨੁ ਸੁ ਤੇਰੇ ਭਗਤ ਜਿਨ੍ਹ੍ਹੀ ਸਚੁ ਤੂੰ ਡਿਠਾ ॥ ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥ ਜਿਸੁ ਗੁਰ ਭੇਟੇ ਨਾਨਕ ਨਿਰਮਲ ਸੋਈ ਸੁਧੁ ॥੨੦॥