page 966
-
ਸਲੋਕ ਮਃ ੫ ॥ ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥ ਜੋ ਨਰ ਪੀਰਿ ਨਿਵਾਜਿਆ ਤਿਨ੍ਹ੍ਹਾ ਅੰਚ ਨ ਲਾਗ ॥੧॥
-
ਮਃ ੫ ॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪਾਈਅਨ੍ਹ੍ਹਿ ਜਿਨ੍ਹ੍ਹਾ ਪਿਆਰੇ ਨੇਹ ॥੨॥
-
ਪਉੜੀ ॥ ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥ ਜਿਸੁ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥ ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥ ਸਾਧਸੰਗਤਿ ਕੈ ਆਸਰੈ ਪ੍ਰਭ ਸਿਉ ਰੰਗੁ ਲਾਏ ॥ ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥ ਜਨਮ ਮਰਣ ਭਉ ਕਟਿਓਨੁ ਫਿਰਿ ਜੋਨਿ ਨ ਪਾਏ ॥ ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥ ਨਾਨਕ ਬਖਸਿ ਮਿਲਾਇਅਨੁ ਰਖੇ ਗਲਿ ਲਾਏ ॥੨੧॥
-
ਸਲੋਕ ਮਃ ੫ ॥ ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥ ਨਾਨਕ ਵਿਰਲੇ ਪਾਈਅਹਿ ਤਿਸੁ ਜਨ ਕੀਮ ਨ ਮੂਲਿ ॥੧॥
-
ਮਃ ੫ ॥ ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮਿ ॥ ਨਾਨਕ ਰਵਿਆ ਹਭ ਥਾਇ ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥੨॥
-
ਪਉੜੀ ॥ ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥ ਆਪੇ ਸਭਨਾ ਮੰਝਿ ਆਪੇ ਬਾਹਰਾ ॥ ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥ ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥ ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥ ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤੁ ਤੂੰ ॥ ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥੨੨॥੧॥੨॥ ਸੁਧੁ ॥
-
ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ੴ ਸਤਿਗੁਰ ਪ੍ਰਸਾਦਿ ॥ ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥ ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥ ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥ ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥ ਸਹਿ ਟਿਕਾ ਦਿਤੋਸੁ ਜੀਵਦੈ ॥੧॥
-
ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥ ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥ ਕਰਹਿ ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥ ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥ ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥ ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ਹ੍ਹ ਮੁਰਟੀਐ ॥ ਦਿਲਿ ਖੋਟੈ ਆਕੀ ਫਿਰਨ੍ਹ੍ਹਿ ਬੰਨ੍ਹ੍ਹਿ ਭਾਰੁ ਉਚਾਇਨ੍ਹ੍ਹਿ ਛਟੀਐ ॥ ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥ ਕਉਣੁ ਹਾਰੇ ਕਿਨਿ ਉਵਟੀਐ ॥੨॥