page 967
-
ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥ ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥ ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥ ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥ ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥ ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥ ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥ ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥ ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥ਪਏ ਕਬੂਲੁ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥ ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥
-
ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥ ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥ ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥ ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥ ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥ ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥ ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥ ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥
-
ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥ ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥ ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥ ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥ ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥ ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥ ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥ ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥