page 97
-
ਰਾਗੁ ਮਾਝ ਮਹਲਾ ੫ ॥ ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥ ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥ ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥੧॥ ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥ ਨਉ ਨਿਧਿ ਤੇਰੈ ਅਖੁਟ ਭੰਡਾਰਾ ॥ ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥੨॥ ਸਭੁ ਕੋ ਆਸੈ ਤੇਰੀ ਬੈਠਾ ॥ ਘਟ ਘਟ ਅੰਤਰਿ ਤੂੰਹੈ ਵੁਠਾ ॥ ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥੩॥ ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥ ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥ ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥
-
ਮਾਝ ਮਹਲਾ ੫ ॥ ਅਨਹਦੁ ਵਾਜੈ ਸਹਜਿ ਸੁਹੇਲਾ ॥ ਸਬਦਿ ਅਨੰਦ ਕਰੇ ਸਦ ਕੇਲਾ ॥ ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਊਚ ਸਵਾਰਿਆ ਜੀਉ ॥੧॥ ਫਿਰਿ ਘਿਰਿ ਅਪੁਨੇ ਗ੍ਰਿਹ ਮਹਿ ਆਇਆ ॥ ਜੋ ਲੋੜੀਦਾ ਸੋਈ ਪਾਇਆ ॥ ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥੨॥ ਆਪੇ ਰਾਜਨੁ ਆਪੇ ਲੋਗਾ ॥ ਆਪਿ ਨਿਰਬਾਣੀ ਆਪੇ ਭੋਗਾ ॥ ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥੩॥ ਜੇਹਾ ਡਿਠਾ ਮੈ ਤੇਹੋ ਕਹਿਆ ॥ ਤਿਸੁ ਰਸੁ ਆਇਆ ਜਿਨਿ ਭੇਦੁ ਲਹਿਆ ॥ ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥੪॥੩॥੧੦॥
-
ਮਾਝ ਮਹਲਾ ੫ ॥ ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥ ਤਿਤੁ ਘਰਿ ਸਖੀਏ ਮੰਗਲੁ ਗਾਇਆ ॥ ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥੧॥ ਸਾ ਗੁਣਵੰਤੀ ਸਾ ਵਡਭਾਗਣਿ ॥ ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥ ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥੨॥ ਅਚਾਰਵੰਤਿ ਸਾਈ ਪਰਧਾਨੇ ॥ ਸਭ ਸਿੰਗਾਰ ਬਣੇ ਤਿਸੁ ਗਿਆਨੇ ॥ ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥੩॥ ਮਹਿਮਾ ਤਿਸ ਕੀ ਕਹਣੁ ਨ ਜਾਏ ॥ ਜੋ ਪਿਰਿ ਮੇਲਿ ਲਈ ਅੰਗਿ ਲਾਏ ॥ ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥੪॥੪॥੧੧॥