page 972
-
ਚੰਦੁ ਸੂਰਜੁ ਦੁਇ ਜੋਤਿ ਸਰੂਪੁ ॥ ਜੋਤੀ ਅੰਤਰਿ ਬ੍ਰਹਮੁ ਅਨੂਪੁ ॥੧॥ ਕਰੁ ਰੇ ਗਿਆਨੀ ਬ੍ਰਹਮ ਬੀਚਾਰੁ ॥ ਜੋਤੀ ਅੰਤਰਿ ਧਰਿਆ ਪਸਾਰੁ ॥੧॥ ਰਹਾਉ ॥ ਹੀਰਾ ਦੇਖਿ ਹੀਰੇ ਕਰਉ ਆਦੇਸੁ ॥ ਕਹੈ ਕਬੀਰੁ ਨਿਰੰਜਨ ਅਲੇਖੁ ॥੨॥੨॥੧੧॥
-
ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ॥ ਨਿਗਮ ਹੁਸੀਆਰ ਪਹਰੂਆ ਦੇਖਤ ਜਮੁ ਲੇ ਜਾਈ ॥੧॥ ਰਹਾਉ ॥ ਨੀਬੁ ਭਇਓ ਆਂਬੁ ਆਂਬੁ ਭਇਓ ਨੀਬਾ ਕੇਲਾ ਪਾਕਾ ਝਾਰਿ ॥ ਨਾਲੀਏਰ ਫਲੁ ਸੇਬਰਿ ਪਾਕਾ ਮੂਰਖ ਮੁਗਧ ਗਵਾਰ ॥੧॥ ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੀ ਚੁਨਿਓ ਨ ਜਾਈ ॥ ਕਹਿ ਕਮੀਰ ਕੁਲ ਜਾਤਿ ਪਾਂਤਿ ਤਜਿ ਚੀਟੀ ਹੋਇ ਚੁਨਿ ਖਾਈ ॥੨॥੩॥੧੨॥
-
ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥ ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥ ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥ ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥ ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥ ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥
-
ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥ ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥ ਬੈਰਾਗੀ ਰਾਮਹਿ ਗਾਵਉਗੋ ॥ ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥ ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥ ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥ ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥ ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨ੍ਹ੍ਹਾਉਗੋ ॥੩॥ ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥ ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥