page 977
-
ਨਟ ਨਾਰਾਇਨ ਮਹਲਾ ੪ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ ਸੇਵ ਸਫਲ ਹਰਿ ਘਾਲ ॥ ਲੇ ਗੁਰ ਪਗ ਰੇਨ ਰਵਾਲ ॥ ਸਭਿ ਦਾਲਿਦ ਭੰਜਿ ਦੁਖ ਦਾਲ ॥ ਹਰਿ ਹੋ ਹੋ ਹੋ ਨਦਰਿ ਨਿਹਾਲ ॥੧॥ ਰਹਾਉ ॥ ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗ ਮਹਲ ਬੇਅੰਤ ਲਾਲ ਲਾਲ ਹਰਿ ਲਾਲ ॥ ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਕੀ ਗੁਰ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥੧॥ ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ॥ ਜਨੁ ਨਾਨਕੁ ਹਰਿ ਹਰਿ ਮਿਲੇ ਭਏ ਗਲਤਾਨ ਹਾਲ ਨਿਹਾਲ ਨਿਹਾਲ ॥੨॥੧॥੭॥
-
ਨਟ ਮਹਲਾ ੪ ॥ ਮਨ ਮਿਲੁ ਸੰਤਸੰਗਤਿ ਸੁਭਵੰਤੀ ॥ ਸੁਨਿ ਅਕਥ ਕਥਾ ਸੁਖਵੰਤੀ ॥ ਸਭ ਕਿਲਬਿਖ ਪਾਪ ਲਹੰਤੀ ॥ ਹਰਿ ਹੋ ਹੋ ਹੋ ਲਿਖਤੁ ਲਿਖੰਤੀ ॥੧॥ ਰਹਾਉ ॥ ਹਰਿ ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥ ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ ॥੧॥ ਹਰਿ ਅਕਥ ਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ ਭੂਖ ਲਹੰਤੀ ॥ ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥੨॥੨॥੮॥
-
ਨਟ ਮਹਲਾ ੪ ॥ ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ ॥ ਤਿਸ ਕਉ ਹਉ ਬਲਿ ਬਲਿ ਬਾਲ ॥ ਸੋ ਹਰਿ ਜਨੁ ਹੈ ਭਲ ਭਾਲ ॥ ਹਰਿ ਹੋ ਹੋ ਹੋ ਮੇਲਿ ਨਿਹਾਲ ॥੧॥ ਰਹਾਉ ॥ ਹਰਿ ਕਾ ਮਾਰਗੁ ਗੁਰ ਸੰਤਿ ਬਤਾਇਓ ਗੁਰਿ ਚਾਲ ਦਿਖਾਈ ਹਰਿ ਚਾਲ ॥ ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ ਨਿਹਾਲ ਨਿਹਾਲ ਨਿਹਾਲ ॥੧॥ ਤੇ ਗੁਰ ਕੇ ਸਿਖ ਮੇਰੇ ਹਰਿ ਪ੍ਰਭਿ ਭਾਏ ਜਿਨਾ ਹਰਿ ਪ੍ਰਭੁ ਜਾਨਿਓ ਮੇਰਾ ਨਾਲਿ ॥ ਜਨ ਨਾਨਕ ਕਉ ਮਤਿ ਹਰਿ ਪ੍ਰਭਿ ਦੀਨੀ ਹਰਿ ਦੇਖਿ ਨਿਕਟਿ ਹਦੂਰਿ ਨਿਹਾਲ ਨਿਹਾਲ ਨਿਹਾਲ ਨਿਹਾਲ ॥੨॥੩॥੯॥