page 978
-
ਰਾਗੁ ਨਟ ਨਾਰਾਇਨ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਰਾਮ ਹਉ ਕਿਆ ਜਾਨਾ ਕਿਆ ਭਾਵੈ ॥ ਮਨਿ ਪਿਆਸ ਬਹੁਤੁ ਦਰਸਾਵੈ ॥੧॥ ਰਹਾਉ ॥ ਸੋਈ ਗਿਆਨੀ ਸੋਈ ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥ ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ ॥੧॥ ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥ ਸੋਈ ਜਨੁ ਸੋਈ ਨਿਜ ਭਗਤਾ ਜਿਸੁ ਊਪਰਿ ਰੰਗੁ ਲਾਵੈ ॥੨॥ ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥ ਸੰਤਸੰਗਿ ਲਗਿ ਏਹੁ ਸੁਖੁ ਪਾਇਓ ਹਰਿ ਗੁਨ ਸਦ ਹੀ ਗਾਵੈ ॥੩॥ ਦੇਖਿਓ ਅਚਰਜੁ ਮਹਾ ਮੰਗਲ ਰੂਪ ਕਿਛੁ ਆਨ ਨਹੀ ਦਿਸਟਾਵੈ ॥ ਕਹੁ ਨਾਨਕ ਮੋਰਚਾ ਗੁਰਿ ਲਾਹਿਓ ਤਹ ਗਰਭ ਜੋਨਿ ਕਹ ਆਵੈ ॥੪॥੧॥
-
ਨਟ ਨਾਰਾਇਨ ਮਹਲਾ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਉਲਾਹਨੋ ਮੈ ਕਾਹੂ ਨ ਦੀਓ ॥ ਮਨ ਮੀਠ ਤੁਹਾਰੋ ਕੀਓ ॥੧॥ ਰਹਾਉ ॥ ਆਗਿਆ ਮਾਨਿ ਜਾਨਿ ਸੁਖੁ ਪਾਇਆ ਸੁਨਿ ਸੁਨਿ ਨਾਮੁ ਤੁਹਾਰੋ ਜੀਓ ॥ ਈਹਾਂ ਊਹਾ ਹਰਿ ਤੁਮ ਹੀ ਤੁਮ ਹੀ ਇਹੁ ਗੁਰ ਤੇ ਮੰਤ੍ਰੁ ਦ੍ਰਿੜੀਓ ॥੧॥ ਜਬ ਤੇ ਜਾਨਿ ਪਾਈ ਏਹ ਬਾਤਾ ਤਬ ਕੁਸਲ ਖੇਮ ਸਭ ਥੀਓ ॥ ਸਾਧਸੰਗਿ ਨਾਨਕ ਪਰਗਾਸਿਓ ਆਨ ਨਾਹੀ ਰੇ ਬੀਓ ॥੨॥੧॥੨॥
-
ਨਟ ਮਹਲਾ ੫ ॥ ਜਾ ਕਉ ਭਈ ਤੁਮਾਰੀ ਧੀਰ ॥ ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ ਪੀਰ ॥੧॥ ਰਹਾਉ ॥ ਤਪਤਿ ਬੁਝਾਨੀ ਅੰਮ੍ਰਿਤ ਬਾਨੀ ਤ੍ਰਿਪਤੇ ਜਿਉ ਬਾਰਿਕ ਖੀਰ ॥ ਮਾਤ ਪਿਤਾ ਸਾਜਨ ਸੰਤ ਮੇਰੇ ਸੰਤ ਸਹਾਈ ਬੀਰ ॥੧॥ ਖੁਲੇ ਭ੍ਰਮ ਭੀਤਿ ਮਿਲੇ ਗੋਪਾਲਾ ਹੀਰੈ ਬੇਧੇ ਹੀਰ ॥ ਬਿਸਮ ਭਏ ਨਾਨਕ ਜਸੁ ਗਾਵਤ ਠਾਕੁਰ ਗੁਨੀ ਗਹੀਰ ॥੨॥੨॥੩॥