page 980
-
ਨਟ ਮਹਲਾ ੫ ॥ ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥ ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥ ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥ ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥
-
ਨਟ ਪੜਤਾਲ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਕੋਊ ਹੈ ਮੇਰੋ ਸਾਜਨੁ ਮੀਤੁ ॥ ਹਰਿ ਨਾਮੁ ਸੁਨਾਵੈ ਨੀਤ ॥ ਬਿਨਸੈ ਦੁਖੁ ਬਿਪਰੀਤਿ ॥ ਸਭੁ ਅਰਪਉ ਮਨੁ ਤਨੁ ਚੀਤੁ ॥੧॥ ਰਹਾਉ ॥ ਕੋਈ ਵਿਰਲਾ ਆਪਨ ਕੀਤ ॥ ਸੰਗਿ ਚਰਨ ਕਮਲ ਮਨੁ ਸੀਤ ॥ ਕਰਿ ਕਿਰਪਾ ਹਰਿ ਜਸੁ ਦੀਤ ॥੧॥ ਹਰਿ ਭਜਿ ਜਨਮੁ ਪਦਾਰਥੁ ਜੀਤ ॥ ਕੋਟਿ ਪਤਿਤ ਹੋਹਿ ਪੁਨੀਤ ॥ ਨਾਨਕ ਦਾਸ ਬਲਿ ਬਲਿ ਕੀਤ ॥੨॥੧॥੧੦॥੧੯॥
-
ਨਟ ਅਸਟਪਦੀਆ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮ੍ਹ੍ਹਾਰੇ ॥੧॥ ਰਹਾਉ ॥ ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ ॥ ਦੀਨ ਦਇਆਲ ਭਏ ਪ੍ਰਭ ਠਾਕੁਰ ਗੁਰ ਕੈ ਸਬਦਿ ਸਵਾਰੇ ॥੧॥ ਮਧਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ ॥ ਇਕ ਬਿਨਉ ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥੨॥ ਸਹਸ ਨੇਤ੍ਰ ਨੇਤ੍ਰ ਹੈ ਪ੍ਰਭ ਕਉ ਪ੍ਰਭ ਏਕੋ ਪੁਰਖੁ ਨਿਰਾਰੇ ॥ ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥੩॥ ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ ਨਾਮੁ ਉਰਿ ਧਾਰੇ ॥ ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੂੰਗਾ ਗਟਕ ਸਮ੍ਹ੍ਹਾਰੇ ॥੪॥ਰਸਨਾ ਸਾਦ ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ ॥ ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ ਬਿਸਾਰੇ ॥੫॥ ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ ॥ ਧਰਮ ਰਾਇ ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥੬॥ ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮ੍ਹ੍ਹਾਰੇ ॥ ਸਾਸੁ ਸਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥੭॥ ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥੮॥੧॥