HOME
RAAG INDEX
Scroll
page 983
ਨਟ ਮਹਲਾ ੪ ॥ ਮੇਰੇ ਮਨ ਭਜੁ ਠਾਕੁਰ ਅਗਮ ਅਪਾਰੇ ॥ ਹਮ ਪਾਪੀ ਬਹੁ ਨਿਰਗੁਣੀਆਰੇ ਕਰਿ ਕਿਰਪਾ ਗੁਰਿ ਨਿਸਤਾਰੇ ॥੧॥ ਰਹਾਉ ॥ ਸਾਧੂ ਪੁਰਖ ਸਾਧ ਜਨ ਪਾਏ ਇਕ ਬਿਨਉ ਕਰਉ ਗੁਰ ਪਿਆਰੇ ॥ ਰਾਮ ਨਾਮੁ ਧਨੁ ਪੂਜੀ ਦੇਵਹੁ ਸਭੁ ਤਿਸਨਾ ਭੂਖ ਨਿਵਾਰੇ ॥੧॥ ਪਚੈ ਪਤੰਗੁ ਮ੍ਰਿਗ ਭ੍ਰਿੰਗ ਕੁੰਚਰ ਮੀਨ ਇਕ ਇੰਦ੍ਰੀ ਪਕਰਿ ਸਘਾਰੇ ॥ ਪੰਚ ਭੂਤ ਸਬਲ ਹੈ ਦੇਹੀ ਗੁਰੁ ਸਤਿਗੁਰੁ ਪਾਪ ਨਿਵਾਰੇ ॥੨॥ ਸਾਸਤ੍ਰ ਬੇਦ ਸੋਧਿ ਸੋਧਿ ਦੇਖੇ ਮੁਨਿ ਨਾਰਦ ਬਚਨ ਪੁਕਾਰੇ ॥ ਰਾਮ ਨਾਮੁ ਪੜਹੁ ਗਤਿ ਪਾਵਹੁ ਸਤਸੰਗਤਿ ਗੁਰਿ ਨਿਸਤਾਰੇ ॥੩॥ ਪ੍ਰੀਤਮ ਪ੍ਰੀਤਿ ਲਗੀ ਪ੍ਰਭ ਕੇਰੀ ਜਿਵ ਸੂਰਜੁ ਕਮਲੁ ਨਿਹਾਰੇ ॥ ਮੇਰ ਸੁਮੇਰ ਮੋਰੁ ਬਹੁ ਨਾਚੈ ਜਬ ਉਨਵੈ ਘਨ ਘਨਹਾਰੇ ॥੪॥ਸਾਕਤ ਕਉ ਅੰਮ੍ਰਿਤ ਬਹੁ ਸਿੰਚਹੁ ਸਭ ਡਾਲ ਫੂਲ ਬਿਸੁਕਾਰੇ ॥ ਜਿਉ ਜਿਉ ਨਿਵਹਿ ਸਾਕਤ ਨਰ ਸੇਤੀ ਛੇੜਿ ਛੇੜਿ ਕਢੈ ਬਿਖੁ ਖਾਰੇ ॥੫॥ ਸੰਤਨ ਸੰਤ ਸਾਧ ਮਿਲਿ ਰਹੀਐ ਗੁਣ ਬੋਲਹਿ ਪਰਉਪਕਾਰੇ ॥ ਸੰਤੈ ਸੰਤੁ ਮਿਲੈ ਮਨੁ ਬਿਗਸੈ ਜਿਉ ਜਲ ਮਿਲਿ ਕਮਲ ਸਵਾਰੇ ॥੬॥ ਲੋਭ ਲਹਰਿ ਸਭੁ ਸੁਆਨੁ ਹਲਕੁ ਹੈ ਹਲਕਿਓ ਸਭਹਿ ਬਿਗਾਰੇ ॥ ਮੇਰੇ ਠਾਕੁਰ ਕੈ ਦੀਬਾਨਿ ਖਬਰਿ ਹਈ ਗੁਰਿ ਗਿਆਨੁ ਖੜਗੁ ਲੈ ਮਾਰੇ ॥੭॥ ਰਾਖੁ ਰਾਖੁ ਰਾਖੁ ਪ੍ਰਭ ਮੇਰੇ ਮੈ ਰਾਖਹੁ ਕਿਰਪਾ ਧਾਰੇ ॥ ਨਾਨਕ ਮੈ ਧਰ ਅਵਰ ਨ ਕਾਈ ਮੈ ਸਤਿਗੁਰੁ ਗੁਰੁ ਨਿਸਤਾਰੇ ॥੮॥੬॥ ਛਕਾ ੧ ॥