page 986
-
ਮਾਲੀ ਗਉੜਾ ਮਹਲਾ ੪ ॥ ਮੇਰੇ ਮਨ ਹਰਿ ਭਜੁ ਸਭ ਕਿਲਬਿਖ ਕਾਟ ॥ ਹਰਿ ਹਰਿ ਉਰ ਧਾਰਿਓ ਗੁਰਿ ਪੂਰੈ ਮੇਰਾ ਸੀਸੁ ਕੀਜੈ ਗੁਰ ਵਾਟ ॥੧॥ ਰਹਾਉ ॥ ਮੇਰੇ ਹਰਿ ਪ੍ਰਭ ਕੀ ਮੈ ਬਾਤ ਸੁਨਾਵੈ ਤਿਸੁ ਮਨੁ ਦੇਵਉ ਕਟਿ ਕਾਟ ॥ ਹਰਿ ਸਾਜਨੁ ਮੇਲਿਓ ਗੁਰਿ ਪੂਰੈ ਗੁਰ ਬਚਨਿ ਬਿਕਾਨੋ ਹਟਿ ਹਾਟ ॥੧॥ ਮਕਰ ਪ੍ਰਾਗਿ ਦਾਨੁ ਬਹੁ ਕੀਆ ਸਰੀਰੁ ਦੀਓ ਅਧ ਕਾਟਿ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵੈ ਬਹੁ ਕੰਚਨੁ ਦੀਜੈ ਕਟਿ ਕਾਟ ॥੨॥ ਹਰਿ ਕੀਰਤਿ ਗੁਰਮਤਿ ਜਸੁ ਗਾਇਓ ਮਨਿ ਉਘਰੇ ਕਪਟ ਕਪਾਟ ॥ ਤ੍ਰਿਕੁਟੀ ਫੋਰਿ ਭਰਮੁ ਭਉ ਭਾਗਾ ਲਜ ਭਾਨੀ ਮਟੁਕੀ ਮਾਟ ॥੩॥ ਕਲਜੁਗਿ ਗੁਰੁ ਪੂਰਾ ਤਿਨ ਪਾਇਆ ਜਿਨ ਧੁਰਿ ਮਸਤਕਿ ਲਿਖੇ ਲਿਲਾਟ ॥ ਜਨ ਨਾਨਕ ਰਸੁ ਅੰਮ੍ਰਿਤੁ ਪੀਆ ਸਭ ਲਾਥੀ ਭੂਖ ਤਿਖਾਟ ॥੪॥੬॥ ਛਕਾ ੧ ॥
-
ਮਾਲੀ ਗਉੜਾ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਰੇ ਮਨ ਟਹਲ ਹਰਿ ਸੁਖ ਸਾਰ ॥ ਅਵਰ ਟਹਲਾ ਝੂਠੀਆ ਨਿਤ ਕਰੈ ਜਮੁ ਸਿਰਿ ਮਾਰ ॥੧॥ ਰਹਾਉ ॥ ਜਿਨਾ ਮਸਤਕਿ ਲੀਖਿਆ ਤੇ ਮਿਲੇ ਸੰਗਾਰ ॥ ਸੰਸਾਰੁ ਭਉਜਲੁ ਤਾਰਿਆ ਹਰਿ ਸੰਤ ਪੁਰਖ ਅਪਾਰ ॥੧॥ ਨਿਤ ਚਰਨ ਸੇਵਹੁ ਸਾਧ ਕੇ ਤਜਿ ਲੋਭ ਮੋਹ ਬਿਕਾਰ ॥ ਸਭ ਤਜਹੁ ਦੂਜੀ ਆਸੜੀ ਰਖੁ ਆਸ ਇਕ ਨਿਰੰਕਾਰ ॥੨॥ ਇਕਿ ਭਰਮਿ ਭੂਲੇ ਸਾਕਤਾ ਬਿਨੁ ਗੁਰ ਅੰਧ ਅੰਧਾਰ ॥ ਧੁਰਿ ਹੋਵਨਾ ਸੁ ਹੋਇਆ ਕੋ ਨ ਮੇਟਣਹਾਰ ॥੩॥ ਅਗਮ ਰੂਪੁ ਗੋਬਿੰਦ ਕਾ ਅਨਿਕ ਨਾਮ ਅਪਾਰ ॥ ਧਨੁ ਧੰਨੁ ਤੇ ਜਨ ਨਾਨਕਾ ਜਿਨ ਹਰਿ ਨਾਮਾ ਉਰਿ ਧਾਰ ॥੪॥੧॥
-
ਮਾਲੀ ਗਉੜਾ ਮਹਲਾ ੫ ॥ ਰਾਮ ਨਾਮ ਕਉ ਨਮਸਕਾਰ ॥ ਜਾਸੁ ਜਪਤ ਹੋਵਤ ਉਧਾਰ ॥੧॥ ਰਹਾਉ ॥ ਜਾ ਕੈ ਸਿਮਰਨਿ ਮਿਟਹਿ ਧੰਧ ॥ ਜਾ ਕੈ ਸਿਮਰਨਿ ਛੂਟਹਿ ਬੰਧ ॥ ਜਾ ਕੈ ਸਿਮਰਨਿ ਮੂਰਖ ਚਤੁਰ ॥ ਜਾ ਕੈ ਸਿਮਰਨਿ ਕੁਲਹ ਉਧਰ ॥੧॥ ਜਾ ਕੈ ਸਿਮਰਨਿ ਭਉ ਦੁਖ ਹਰੈ ॥ ਜਾ ਕੈ ਸਿਮਰਨਿ ਅਪਦਾ ਟਰੈ ॥ ਜਾ ਕੈ ਸਿਮਰਨਿ ਮੁਚਤ ਪਾਪ ॥ ਜਾ ਕੈ ਸਿਮਰਨਿ ਨਹੀ ਸੰਤਾਪ ॥੨॥ ਜਾ ਕੈ ਸਿਮਰਨਿ ਰਿਦ ਬਿਗਾਸ ॥ ਜਾ ਕੈ ਸਿਮਰਨਿ ਕਵਲਾ ਦਾਸਿ ॥ ਜਾ ਕੈ ਸਿਮਰਨਿ ਨਿਧਿ ਨਿਧਾਨ ॥ ਜਾ ਕੈ ਸਿਮਰਨਿ ਤਰੇ ਨਿਦਾਨ ॥੩॥ ਪਤਿਤ ਪਾਵਨੁ ਨਾਮੁ ਹਰੀ ॥ ਕੋਟਿ ਭਗਤ ਉਧਾਰੁ ਕਰੀ ॥ ਹਰਿ ਦਾਸ ਦਾਸਾ ਦੀਨੁ ਸਰਨ ॥ ਨਾਨਕ ਮਾਥਾ ਸੰਤ ਚਰਨ ॥੪॥੨॥
-
ਮਾਲੀ ਗਉੜਾ ਮਹਲਾ ੫ ॥ ਐਸੋ ਸਹਾਈ ਹਰਿ ਕੋ ਨਾਮ ॥ ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥ ਬੂਡਤ ਕਉ ਜੈਸੇ ਬੇੜੀ ਮਿਲਤ ॥ ਬੂਝਤ ਦੀਪਕ ਮਿਲਤ ਤਿਲਤ ॥ ਜਲਤ ਅਗਨੀ ਮਿਲਤ ਨੀਰ ॥ ਜੈਸੇ ਬਾਰਿਕ ਮੁਖਹਿ ਖੀਰ ॥੧॥ ਜੈਸੇ ਰਣ ਮਹਿ ਸਖਾ ਭ੍ਰਾਤ ॥ ਜੈਸੇ ਭੂਖੇ ਭੋਜਨ ਮਾਤ ॥ ਜੈਸੇ ਕਿਰਖਹਿ ਬਰਸ ਮੇਘ ॥ ਜੈਸੇ ਪਾਲਨ ਸਰਨਿ ਸੇਂਘ ॥੨॥ ਗਰੁੜ ਮੁਖਿ ਨਹੀ ਸਰਪ ਤ੍ਰਾਸ ॥ ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥ ਜੈਸੋ ਆਂਡੋ ਹਿਰਦੇ ਮਾਹਿ ॥ ਜੈਸੋ ਦਾਨੋ ਚਕੀ ਦਰਾਹਿ ॥੩॥ ਬਹੁਤੁ ਓਪਮਾ ਥੋਰ ਕਹੀ ॥ ਹਰਿ ਅਗਮ ਅਗਮ ਅਗਾਧਿ ਤੁਹੀ ॥ ਊਚ ਮੂਚੌ ਬਹੁ ਅਪਾਰ ॥ ਸਿਮਰਤ ਨਾਨਕ ਤਰੇ ਸਾਰ ॥੪॥੩॥