page 988
-
ਮਾਲੀ ਗਉੜਾ ਮਹਲਾ ੫ ॥ ਪ੍ਰਭ ਸਮਰਥ ਦੇਵ ਅਪਾਰ ॥ ਕਉਨੁ ਜਾਨੈ ਚਲਿਤ ਤੇਰੇ ਕਿਛੁ ਅੰਤੁ ਨਾਹੀ ਪਾਰ ॥੧॥ ਰਹਾਉ ॥ ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥ ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰ ॥੧॥ ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ ॥ ਕਢਿ ਲੇਹੁ ਭਉਜਲ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥
-
ਮਾਲੀ ਗਉੜਾ ਮਹਲਾ ੫ ॥ ਮਨਿ ਤਨਿ ਬਸਿ ਰਹੇ ਗੋਪਾਲ ॥ ਦੀਨ ਬਾਂਧਵ ਭਗਤਿ ਵਛਲ ਸਦਾ ਸਦਾ ਕ੍ਰਿਪਾਲ ॥੧॥ ਰਹਾਉ ॥ ਆਦਿ ਅੰਤੇ ਮਧਿ ਤੂਹੈ ਪ੍ਰਭ ਬਿਨਾ ਨਾਹੀ ਕੋਇ ॥ ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥੧॥ ਕਰਨਿ ਹਰਿ ਜਸੁ ਨੇਤ੍ਰ ਦਰਸਨੁ ਰਸਨਿ ਹਰਿ ਗੁਨ ਗਾਉ ॥ ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥੨॥੩॥੮॥੬॥੧੪॥
-
ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਧਨਿ ਧੰਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥ ਧਨਿ ਧਨਿ ਮੇਘਾ ਰੋਮਾਵਲੀ ॥ ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥ ਧਨਿ ਧਨਿ ਤੂ ਮਾਤਾ ਦੇਵਕੀ ॥ ਜਿਹ ਗ੍ਰਿਹ ਰਮਈਆ ਕਵਲਾਪਤੀ ॥੨॥ ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ ॥੩॥ ਬੇਨੁ ਬਜਾਵੈ ਗੋਧਨੁ ਚਰੈ ॥ ਨਾਮੇ ਕਾ ਸੁਆਮੀ ਆਨਦ ਕਰੈ ॥੪॥੧॥
-
ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥ ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥ ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥ ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥ ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥
-
ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥ ਰਾਮ ਬਿਨਾ ਕੋ ਬੋਲੈ ਰੇ ॥੧॥ ਰਹਾਉ ॥ ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥ ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥੧॥ ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥ ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥੨॥੩॥