page 989
-
ਰਾਗੁ ਮਾਰੂ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਸਲੋਕੁ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਸਬਦ ॥ ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥ ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ ॥ ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥੧॥ ਬਾਬਾ ਮੈ ਕਰਮਹੀਣ ਕੂੜਿਆਰ ॥ ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥੧॥ ਰਹਾਉ ॥ ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥ ਸੁਖ ਥੋੜੇ ਦੁਖ ਅਗਲੇ ਦੂਖੇ ਦੂਖਿ ਵਿਹਾਇ ॥੨॥ ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥ ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥੩॥ ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥ ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥੪॥੧॥
-
ਮਾਰੂ ਮਹਲਾ ੧ ॥ ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥ ਤਿਨਿ ਕਰਤੈ ਲੇਖੁ ਲਿਖਾਇਆ ॥ ਲਿਖੁ ਦਾਤਿ ਜੋਤਿ ਵਡਿਆਈ ॥ ਮਿਲਿ ਮਾਇਆ ਸੁਰਤਿ ਗਵਾਈ ॥੧॥ ਮੂਰਖ ਮਨ ਕਾਹੇ ਕਰਸਹਿ ਮਾਣਾ ॥ ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ ॥ ਤਜਿ ਸਾਦ ਸਹਜ ਸੁਖੁ ਹੋਈ ॥ ਘਰ ਛਡਣੇ ਰਹੈ ਨ ਕੋਈ ॥ ਕਿਛੁ ਖਾਜੈ ਕਿਛੁ ਧਰਿ ਜਾਈਐ ॥ ਜੇ ਬਾਹੁੜਿ ਦੁਨੀਆ ਆਈਐ ॥੨॥ ਸਜੁ ਕਾਇਆ ਪਟੁ ਹਢਾਏ ॥ ਫੁਰਮਾਇਸਿ ਬਹੁਤੁ ਚਲਾਏ ॥ ਕਰਿ ਸੇਜ ਸੁਖਾਲੀ ਸੋਵੈ ॥ ਹਥੀ ਪਉਦੀ ਕਾਹੇ ਰੋਵੈ ॥੩॥ ਘਰ ਘੁੰਮਣਵਾਣੀ ਭਾਈ ॥ ਪਾਪ ਪਥਰ ਤਰਣੁ ਨ ਜਾਈ ॥ ਭਉ ਬੇੜਾ ਜੀਉ ਚੜਾਊ ॥ ਕਹੁ ਨਾਨਕ ਦੇਵੈ ਕਾਹੂ ॥੪॥੨॥