page 99
-
ਮਾਝ ਮਹਲਾ ੫ ॥ ਦੁਖੁ ਤਦੇ ਜਾ ਵਿਸਰਿ ਜਾਵੈ ॥ ਭੁਖ ਵਿਆਪੈ ਬਹੁ ਬਿਧਿ ਧਾਵੈ ॥ ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥ ਸਤਿਗੁਰੁ ਮੇਰਾ ਵਡ ਸਮਰਥਾ ॥ ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥ ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥੨॥ ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥ ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥ ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥੩॥ ਹਉ ਬਲਿਹਾਰੀ ਸਤਿਗੁਰ ਪੂਰੇ ॥ ਜਿਨਿ ਬੰਧਨ ਕਾਟੇ ਸਗਲੇ ਮੇਰੇ ॥ ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥
-
ਮਾਝ ਮਹਲਾ ੫ ॥ ਲਾਲ ਗੋਪਾਲ ਦਇਆਲ ਰੰਗੀਲੇ ॥ ਗਹਿਰ ਗੰਭੀਰ ਬੇਅੰਤ ਗੋਵਿੰਦੇ ॥ ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥ ਦੁਖ ਭੰਜਨ ਨਿਧਾਨ ਅਮੋਲੇ ॥ ਨਿਰਭਉ ਨਿਰਵੈਰ ਅਥਾਹ ਅਤੋਲੇ ॥ ਅਕਾਲ ਮੂਰਤਿ ਅਜੂਨੀ ਸੰਭੌ ਮਨ ਸਿਮਰਤ ਠੰਢਾ ਥੀਵਾਂ ਜੀਉ ॥੨॥ ਸਦਾ ਸੰਗੀ ਹਰਿ ਰੰਗ ਗੋਪਾਲਾ ॥ ਊਚ ਨੀਚ ਕਰੇ ਪ੍ਰਤਿਪਾਲਾ ॥ ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥੩॥ ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥ ਏਹ ਸੁਮਤਿ ਗੁਰੂ ਤੇ ਪਾਈ ॥ ਨਾਨਕ ਕੀ ਧਰ ਤੂੰਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥੪॥੯॥੧੬॥
-
ਮਾਝ ਮਹਲਾ ੫ ॥ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ॥ ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ ॥ ਧੰਨੁ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥੧॥ ਉਦਮੁ ਕਰਤ ਮਨੁ ਨਿਰਮਲੁ ਹੋਆ ॥ ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥ ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥੨॥ ਅੰਤਰਿ ਬਾਹਰਿ ਤੇਰੀ ਬਾਣੀ ॥ ਤੁਧੁ ਆਪਿ ਕਥੀ ਤੈ ਆਪਿ ਵਖਾਣੀ ॥ ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਨ ਕੋਈ ਹੋਇਗਾ ਜੀਉ ॥੩॥ ਅੰਮ੍ਰਿਤ ਰਸੁ ਹਰਿ ਗੁਰ ਤੇ ਪੀਆ ॥ ਹਰਿ ਪੈਨਣੁ ਨਾਮੁ ਭੋਜਨੁ ਥੀਆ ॥ ਨਾਮਿ ਰੰਗ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥੪॥੧੦॥੧੭॥
-
ਮਾਝ ਮਹਲਾ ੫ ॥ ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥ ਕਰਉ ਬਿਨੰਤੀ ਮਾਨੁ ਤਿਆਗਉ ॥ ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥੧॥ ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥ ਦਰਸਨਿ ਤੇਰੈ ਭਵਨ ਪੁਨੀਤਾ ॥ ਆਤਮ ਗੜੁ ਬਿਖਮੁ ਤਿਨਾ ਹੀ ਜੀਤਾ ॥ ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥੩॥ ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥ ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥ ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥੪॥੧੧॥੧੮॥