page 990
-
ਮਾਰੂ ਮਹਲਾ ੧ ਘਰੁ ੧ ॥ ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥ ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥ ਚਿਤ ਚੇਤਸਿ ਕੀ ਨਹੀ ਬਾਵਰਿਆ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥ ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥ ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥ ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨ੍ਹ੍ਹੀ ਚਿੰਤ ਭਈ ॥੩॥ ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥ ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥
-
ਮਾਰੂ ਮਹਲਾ ੧ ॥ ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥ ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥੧॥ ਦਾਦਰ ਤੂ ਕਬਹਿ ਨ ਜਾਨਸਿ ਰੇ ॥ ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ ॥੧॥ ਰਹਾਉ ॥ ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥ ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥੨॥ ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ ॥ ਅਪਨਾ ਆਪੁ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥੩॥ ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸ ਸੁਨੇ ॥ ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛਿ ਜਿਉ ਰੇ ॥੪॥ ਇਕਿ ਪਾਖੰਡੀ ਨਾਮਿ ਨ ਰਾਚਹਿ ਇਕਿ ਹਰਿ ਹਰਿ ਚਰਣੀ ਰੇ ॥ ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥੫॥੪॥
-
ਮਾਰੂ ਮਹਲਾ ੧ ॥ ਸਲੋਕੁ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ ॥੧॥ ਸਬਦੁ ॥ ਸਖੀ ਸਹੇਲੀ ਗਰਬਿ ਗਹੇਲੀ ॥ ਸੁਣਿ ਸਹ ਕੀ ਇਕ ਬਾਤ ਸੁਹੇਲੀ ॥੧॥ ਜੋ ਮੈ ਬੇਦਨ ਸਾ ਕਿਸੁ ਆਖਾ ਮਾਈ ॥ ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ ॥੧॥ ਰਹਾਉ ॥ ਹਉ ਦੋਹਾਗਣਿ ਖਰੀ ਰੰਞਾਣੀ ॥ ਗਇਆ ਸੁ ਜੋਬਨੁ ਧਨ ਪਛੁਤਾਣੀ ॥੨॥ ਤੂ ਦਾਨਾ ਸਾਹਿਬੁ ਸਿਰਿ ਮੇਰਾ ॥ ਖਿਜਮਤਿ ਕਰੀ ਜਨੁ ਬੰਦਾ ਤੇਰਾ ॥੩॥ ਭਣਤਿ ਨਾਨਕੁ ਅੰਦੇਸਾ ਏਹੀ ॥ ਬਿਨੁ ਦਰਸਨ ਕੈਸੇ ਰਵਉ ਸਨੇਹੀ ॥੪॥੫॥