page 995
-
ਮਾਰੂ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥ ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਤਰੇ ॥ ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥੧॥ ਮੇਰੇ ਮਨ ਨਾਮੁ ਜਪਤ ਉਧਰੇ ॥ ਧ੍ਰੂ ਪ੍ਰਹਿਲਾਦੁ ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥੧॥ ਰਹਾਉ ॥ ਕਲਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ ॥ ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਸਭਿ ਦੋਖ ਗਏ ਚਮਰੇ ॥ ਗੁਰਮੁਖਿ ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ ਟਰੇ ॥੨॥ ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ ॥ ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੈ ਨਾਰਾਇਣੁ ਨਰਹਰੇ ॥ ਨਾਮੁ ਜਪਤ ਉਗ੍ਰਸੈਣਿ ਗਤਿ ਪਾਈ ਤੋੜਿ ਬੰਧਨ ਮੁਕਤਿ ਕਰੇ ॥੩॥ ਜਨ ਕਉ ਆਪਿ ਅਨੁਗ੍ਰਹੁ ਕੀਆ ਹਰਿ ਅੰਗੀਕਾਰੁ ਕਰੇ ॥ ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥ ਜਨ ਨਾਨਕ ਹਰਿ ਕਿਰਪਾ ਧਾਰੀ ਉਰ ਧਰਿਓ ਨਾਮੁ ਹਰੇ ॥੪॥੧॥
-
ਮਾਰੂ ਮਹਲਾ ੪ ॥ ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ ਮੁਨਿ ਜਪਿਆ ॥ ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ ॥ ਸਰਣਿ ਪਰੇ ਜਪਿਓ ਤੇ ਭਾਏ ਗੁਰਮੁਖਿ ਪਾਰਿ ਪਇਆ ॥੧॥ ਮੇਰੇ ਮਨ ਨਾਮੁ ਜਪਤ ਤਰਿਆ ॥ ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ ਪਇਆ ॥੧॥ ਰਹਾਉ ॥ ਸੁਰਿ ਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥ ਸੰਕਰਿ ਬ੍ਰਹਮੈ ਦੇਵੀ ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥ ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥੨॥ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥ ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ ਮੁਖਿ ਪੰਡਿਤ ਹਰਿ ਗਾਇਆ ॥ ਨਾਮੁ ਰਸਾਲੁ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥੩॥ ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥ ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ ਮਨਿ ਭਾਇਆ ॥ ਗੁਰਿ ਧਾਰਿ ਕ੍ਰਿਪਾ ਹਰਿ ਨਾਮੁ ਦ੍ਰਿੜਾਇਓ ਜਨ ਨਾਨਕ ਨਾਮੁ ਲਇਆ ॥੪॥੨॥