page 996
-
ਮਾਰੂ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥ ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥ ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥ ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥ ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥ ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥ ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥ ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥ ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥ ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥ ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥
-
ਮਾਰੂ ਮਹਲਾ ੪ ॥ ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥ ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ॥ ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥੧॥ ਮਨ ਪਿਆਰਿਆ ਮਿਤ੍ਰਾ ਮੈ ਹਰਿ ਹਰਿ ਨਾਮੁ ਧਨੁ ਰਾਸਿ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥ ਹਰਿ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥ ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥ ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥੨॥ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥ ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥ ਮਨਮੁਖਿ ਭਾਗ ਵਿਹੂਣਿਆ ਤਿਖ ਮੁਈਆ ਕੰਧੀ ਪਾਸਿ ॥੩॥ ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥ ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਵਡੜੀ ਆਸ ॥ ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥੪॥੨॥੪॥
-
ਮਾਰੂ ਮਹਲਾ ੪ ॥ ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥ ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਨਿਰਬਾਣੀ ॥ ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥ ਮਨ ਮੇਰੇ ਮੈ ਹਰਿ ਹਰਿ ਕਥਾ ਮਨਿ ਭਾਣੀ ॥ ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥੧॥ ਰਹਾਉ ॥ ਮੈ ਮਨੁ ਤਨੁ ਖੋਜਿ ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥ ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥ ਮੇਰੈ ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥੨॥ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ ਸੁਰਤਿ ਸਮਾਣੀ ॥ ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥ ਮਨਮੁਖ ਭਾਗ ਵਿਹੂਣਿਆ ਤਿਨ ਦੁਖੀ ਰੈਣਿ ਵਿਹਾਣੀ ॥੩॥ ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥ ਸਤਿਗੁਰੁ ਮੇਰਾ ਮਿਤ੍ਰੁ ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥ ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥੪॥੩॥੫॥