page 997
-
ਮਾਰੂ ਮਹਲਾ ੪ ॥ ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥ ਮਿਲਿ ਸੰਗਤਿ ਸਰਧਾ ਊਪਜੈ ਗੁਰ ਸਬਦੀ ਹਰਿ ਰਸੁ ਚਾਖੁ ॥ ਸਭੁ ਮਨੁ ਤਨੁ ਹਰਿਆ ਹੋਇਆ ਗੁਰਬਾਣੀ ਹਰਿ ਗੁਣ ਭਾਖੁ ॥੧॥ ਮਨ ਪਿਆਰਿਆ ਮਿਤ੍ਰਾ ਹਰਿ ਹਰਿ ਨਾਮ ਰਸੁ ਚਾਖੁ ॥ ਗੁਰਿ ਪੂਰੈ ਹਰਿ ਪਾਇਆ ਹਲਤਿ ਪਲਤਿ ਪਤਿ ਰਾਖੁ ॥੧॥ ਰਹਾਉ ॥ ਹਰਿ ਹਰਿ ਨਾਮੁ ਧਿਆਈਐ ਹਰਿ ਕੀਰਤਿ ਗੁਰਮੁਖਿ ਚਾਖੁ ॥ ਤਨੁ ਧਰਤੀ ਹਰਿ ਬੀਜੀਐ ਵਿਚਿ ਸੰਗਤਿ ਹਰਿ ਪ੍ਰਭ ਰਾਖੁ ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ ॥੨॥ਮਨਮੁਖ ਤ੍ਰਿਸਨਾ ਭਰਿ ਰਹੇ ਮਨਿ ਆਸਾ ਦਹ ਦਿਸ ਬਹੁ ਲਾਖੁ ॥ ਬਿਨੁ ਨਾਵੈ ਧ੍ਰਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ ॥ ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥੩॥ ਤ੍ਰਾਹਿ ਤ੍ਰਾਹਿ ਸਰਣਾਗਤੀ ਹਰਿ ਦਇਆ ਧਾਰਿ ਪ੍ਰਭ ਰਾਖੁ ॥ ਸੰਤਸੰਗਤਿ ਮੇਲਾਪੁ ਕਰਿ ਹਰਿ ਨਾਮੁ ਮਿਲੈ ਪਤਿ ਸਾਖੁ ॥ ਹਰਿ ਹਰਿ ਨਾਮੁ ਧਨੁ ਪਾਇਆ ਜਨ ਨਾਨਕ ਗੁਰਮਤਿ ਭਾਖੁ ॥੪॥੪॥੬॥
-
ਮਾਰੂ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਭਗਤਿ ਭਰੇ ਭੰਡਾਰਾ ॥ ਗੁਰਮੁਖਿ ਰਾਮੁ ਕਰੇ ਨਿਸਤਾਰਾ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ ਗੁਣ ਗਾਵੈ ਜੀਉ ॥੧॥ ਹਰਿ ਹਰਿ ਕ੍ਰਿਪਾ ਕਰੇ ਬਨਵਾਲੀ ॥ ਹਰਿ ਹਿਰਦੈ ਸਦਾ ਸਦਾ ਸਮਾਲੀ ॥ ਹਰਿ ਹਰਿ ਨਾਮੁ ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥੧॥ ਰਹਾਉ ॥ ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥ ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥ ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥੨॥ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥ ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ ॥ ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ ਸਿਮਰਤ ਮਲੁ ਲਹਿ ਜਾਵੈ ਜੀਉ ॥੩॥ ਮਾਇਆ ਮੋਹੁ ਬਿਖਮੁ ਹੈ ਭਾਰੀ ॥ ਕਿਉ ਤਰੀਐ ਦੁਤਰੁ ਸੰਸਾਰੀ ॥ ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥ ਤੂ ਸਰਬਤ੍ਰ ਤੇਰਾ ਸਭੁ ਕੋਈ ॥ ਜੋ ਤੂ ਕਰਹਿ ਸੋਈ ਪ੍ਰਭ ਹੋਈ ॥ ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥