page 2
-
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥
-
ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥
-
ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥
-
ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥
-
ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੮॥
-
ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੯॥